Health is Wealth, Don't Compromise ~•~ Eat Right, Live Strong ~•~ Your Body Deserves the Best, Treat it Well ~•~ Fitness for Life, Not Just for Summer ~•~ A Healthy Tomorrow Begins Today ~•~ Stay Fit, Feel Young at Heart ~•~ Mind, Body, Spirit: Balance Them All for Health

Thursday, February 20, 2025

ਪੰਜਾਬ ਸਰਕਾਰ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਨਾਲ ਨਜਿੱਠਣ ਲਈ ਸੂਬਾ ਪੱਧਰੀ ਜਾਂਚ ਮੁਹਿੰਮ ਦੀ ਸ਼ੁਰੂਆਤ

ਇਸ ਮੁਹਿੰਮ ਤਹਿਤ ਸ਼ੂਗਰ, ਹਾਈਪਰਟੈਨਸ਼ਨ ਅਤੇ ਕੈਂਸਰ ਦਾ ਜਲਦ ਪਤਾ ਲਗਾਉਣ ਲਈ 30 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦੀ ਜਾਂਚ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ

ਚੰਡੀਗੜ੍ਹ, 20 ਫਰਵਰੀ:

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਸੂਬੇ ਭਰ ਵਿੱਚ ਆਮ ਗੈਰ-ਸੰਚਾਰੀ ਬਿਮਾਰੀਆਂ (ਐਨ.ਸੀ.ਡੀ.) ਦੀ ਰੋਕਥਾਮ, ਕੰਟਰੋਲ ਅਤੇ ਜਾਂਚ ਲਈ ਆਬਾਦੀ-ਅਧਾਰਤ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਆਮ ਐਨ.ਸੀ.ਡੀ., ਜਿਸ ਵਿੱਚ ਸ਼ੂਗਰ, ਹਾਈਪਰਟੈਨਸ਼ਨ ਅਤੇ ਤਿੰਨ ਆਮ ਕੈਂਸਰ - ਮੂੰਹ, ਛਾਤੀ ਅਤੇ ਸਰਵਾਈਕਲ ਸ਼ਾਮਲ ਹਨ, ਲਈ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਐਨ.ਸੀ.ਡੀ. ਅਤੇ ਕੈਂਸਰਾਂ ਦੀ ਜਾਂਚ ਗੈਰ-ਸੰਚਾਰੀ ਬਿਮਾਰੀਆਂ ਦੇ ਨਿਯੰਤਰਣ ਲਈ ਰਾਸ਼ਟਰੀ ਪ੍ਰੋਗਰਾਮ ਤਹਿਤ ਸੇਵਾ ਪ੍ਰਦਾਨ ਕਰਨ ਦਾ ਇੱਕ ਅਨਿੱਖੜਵਾਂ ਅੰਗ ਹੈ।

ਉਨ੍ਹਾਂ ਦੱਸਿਆ ਕਿ ਇਹ ਜਾਂਚ ਆਸ਼ਾ, ਏ.ਐਨ.ਐਮ. ਅਤੇ ਐਮ.ਪੀ.ਡਬਲਯੂਜ਼ ਸਮੇਤ ਸਿਖਲਾਈ ਪ੍ਰਾਪਤ ਸਿਹਤ ਸੰਭਾਲ ਕਰਮਚਾਰੀਆਂ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਾਇਮਰੀ ਸਿਹਤ ਕੇਂਦਰਾਂ, ਆਮ ਆਦਮੀ ਕਲਿਨਕਾਂ/ਆਯੁਸ਼ਮਾਨ ਅਰੋਗਿਆ ਕੇਂਦਰਾਂ, ਕਮਿਊਨਿਟੀ ਸਿਹਤ ਕੇਂਦਰਾਂ, ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਵਿਖੇ ਕੀਤੀ ਜਾਵੇਗੀ।


ਸਿਹਤ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 30 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਸਕ੍ਰੀਨਿੰਗ ਪ੍ਰੋਗਰਾਮ ਦੀ ਦੇਸ਼ ਵਿਆਪੀ ਸ਼ੁਰੂਆਤ ਦੀ ਤਰਜ਼ ‘ਤੇ ਕੀਤੀ ਗਈ ਹੈ ਅਤੇ ਇਹ ਮੁਹਿੰਮ ਪ੍ਰਾਇਮਰੀ ਸਿਹਤ ਸੰਭਾਲ ਸਹੂਲਤਾਂ ਵਿੱਚ ਆਬਾਦੀ-ਅਧਾਰਤ ਜਾਂਚ ਰਾਹੀਂ ਆਮ ਐਨ.ਸੀ.ਡੀਜ਼ ਦੀ ਜਲਦ ਪਛਾਣ 'ਤੇ ਕੇਂਦ੍ਰਿਤ ਹੈ। ਇਹ ਮੁਹਿੰਮ 31 ਮਾਰਚ ਤੱਕ ਚੱਲੇਗੀ।

ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਿਹਤ ਬਲਾਕ ਬੂਥਗੜ੍ਹ ਦੇ ਪਿੰਡ ਸੈਣੀ ਮਾਜਰਾ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਸਬੰਧੀ ਕਰਵਾਏ ਉਦਘਾਟਨੀ ਸਮਾਗਮ ਦੌਰਾਨ ਵਰਚੁਅਲ ਤੌਰ ‘ਤੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਗੈਰ-ਸੰਚਾਰੀ ਬਿਮਾਰੀਆਂ ਦੇ ਸ਼ੁਰੂਆਤੀ ਨਿਦਾਨ ਲਈ ਜਾਂਚ ਕਰਵਾ ਕੇ ਅਤੇ ਸਮੇਂ ਸਿਰ ਇਲਾਜ ਨੂੰ ਯਕੀਨੀ ਬਣਾ ਕੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਗੈਰ-ਸੰਚਾਰੀ ਬਿਮਾਰੀਆਂ ਆਮ ਤੌਰ 'ਤੇ ਲੰਬੇ ਸਮੇਂ ਦੀਆਂ ਬਿਮਾਰੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਠੀਕ ਹੋਣ ਵਿੱਚ ਸਮਾਂ ਲੱਗਦਾ ਹੈ, ਅਤੇ ਅਜਿਹੀਆਂ ਬਿਮਾਰੀਆਂ ਦੀ ਨਿਰੰਤਰ ਅਤੇ ਸਮੇਂ ਸਿਰ ਜਾਂਚ ਬੇਹੱਤ ਮਹੱਤਵਪੂਰਨ ਹੁੰਦੀ ਹੈ।

ਉਨ੍ਹਾਂ ਨੇ ਸਹੀ ਢੰਗ ਨਾਲ ਡਾਟਾ ਇਕੱਤਰ ਕਰਨ, ਬਿਮਾਰੀ ਦੇ ਪ੍ਰਸਾਰ ਦੀ ਨਿਗਰਾਨੀ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਇਲਾਜ ਕਰਨ ਲਈ ਸਾਰੇ ਜਾਂਚ ਕੀਤੇ ਗਏ ਮਰੀਜ਼ਾਂ ਦੇ ਵਿਸਤ੍ਰਿਤ ਆਨਲਾਈਨ ਰਿਕਾਰਡ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਮੁਹਿੰਮ ਦੀ ਸਫਲਤਾ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ, ਉਨ੍ਹਾਂ ਨੇ ਲੋਕਾਂ ਨੂੰ ਇਸ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਜਾਂਚ ਕਰਵਾਉਣ ਦੀ ਅਪੀਲ ਕੀਤੀ।

ਇਸ ਵਰਚੁਅਲ ਉਦਘਾਟਨੀ ਸਮਾਰੋਹ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਐਮਡੀ ਐਨਐਚਐਮ ਘਨਸ਼ਿਆਮ ਥੋਰੀ, ਸਿਵਲ ਸਰਜਨ ਮੋਹਾਲੀ ਡਾ. ਸੰਗੀਤਾ ਜੈਨ, ਸਹਾਇਕ ਡਾਇਰੈਕਟਰ ਕਮ ਸਟੇਟ ਪ੍ਰੋਗਰਾਮ ਅਫਸਰ ਐਨਪੀ-ਐਨਸੀਡੀ ਡਾ. ਗਗਨਦੀਪ ਸਿੰਘ ਗਰੋਵਰ, ਪੀਓ ਡਾ. ਆਸ਼ੂ ਸ਼ਾਮਲ ਸਨ।

PUNJAB LAUNCHES STATEWIDE SCREENING DRIVE TO COMBAT NON-COMMUNICABLE DISEASES

ALL ADULTS ABOVE AGE OF 30 TO BE SCREENED TO ENSURE EARLY DETECTION OF DIABETES, HYPERTENSION, AND CANCERS : DR BALBIR SINGH


Chandigarh, February 20: 

Punjab Health and Family Welfare Minister Dr Balbir Singh on Thursday, launched a population-based initiative for the prevention, control and screening of common non-communicable diseases (NCDs), across the state. 

Under the drive, Dr Balbir Singh informed that persons over 30 years of age are being targeted for their screening for the common NCDs including Diabetes, Hypertension and three common cancers— oral, breast, and cervical. Screening for these common NCDs and cancers is an integral part of service delivery under the National Program for Control of Non-Communicable diseases, he said.


He said that screening will be done at Primary Health Centres, Aam Aadmi Clinics/Ayushman Arogya Kendras, Community Health Centres, District Hospitals, Sub-division hospitals in both rural and urban areas by trained healthcare workers including ASHA, ANM, and MPWs, he added.

The Health Minister said that today's launch is in concurrence with the nationwide launch of screening program targeting individuals aged 30 and above, focusing on early detection of common NCDs through population-based screening at primary healthcare facilities. This campaign will conclude on March 31.

Addressing virtually during the launch event held at village Saini Majra in health block Boothgarh of district SAS Nagar of the campaign, Dr Balbir Singh said that the aim of this special campaign is to ensure the well-being of the citizens by conducting screening for early diagnosis and ensuring timely treatment of non-communicable diseases. He emphasised that non-communicable diseases are generally long-term diseases which take time to recover, and continuous and timely screening of such diseases is very crucial.

He also highlighted the need for accurate data collection, ensuring detailed online records of all screened patients to monitor disease prevalence and tailor interventions effectively. Seeking co-operation from the people for the success of the campaign, he appealed to them to take maximum advantage of the initiative and get themselves screened.

The virtual inaugural ceremony was attended by Principal Secretary Health Kumar Rahul, MD NHM Ghanshyam Thori, Civil Surgeon Mohali Dr Sangeeta Jain, Assistant Director cum State Program Officer NP-NCD Dr Gagandeep Singh Grover, PO Dr Ashu.

Wednesday, February 19, 2025

ਡਾ. ਬਲਬੀਰ ਸਿੰਘ ਨੇ ਮਾਨਸਿਕ ਸਿਹਤ ਨੀਤੀ ਬਣਾਉਣ ਲਈ ਮਾਹਿਰਾਂ ਨਾਲ ਕੀਤੀ ਵਿਚਾਰ-ਚਰਚਾ

- ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਪੰਜਾਬ ਬਣੇਗਾ ਮਾਡਲ ਸੂਬਾ : ਸਿਹਤ ਮੰਤਰੀ 

- ਮਾਨਸਿਕ ਤੰਦਰੁਸਤੀ ਨੂੰ ਵਧਾਉਣ ਅਤੇ ਨਸ਼ਿਆਂ ਦੀ ਲਾਹਣਤ ਨੂੰ ਖਤਮ ਕਰਨ ਲਈ ਪ੍ਰਭਾਵੀ ਰਣਨੀਤੀ ਤਿਆਰ ਕਰੇਗਾ ਪੰਜਾਬ

ਚੰਡੀਗੜ੍ਹ, 19 ਫਰਵਰੀ:

ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਦਾ ਡੱਟਵਾਂ ਮੁਕਾਬਲਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੱਕ ਵਿਆਪਕ ‘ਮਾਨਸਿਕ ਸਿਹਤ ਨੀਤੀ’ ਤਿਆਰ ਕਰਨ ਲਈ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ।

‘‘ਪੰਜਾਬ ਦੀ ਤੰਦਰੁਸਤੀ ਦੀ ਯਾਤਰਾ: ਵਿਦ ਸਾਈਕੋਲਾਜੀਕਲ ਵੈਲ ਬੀਇੰਗ’’ ਵਿਸ਼ੇ ’ਤੇ ਮਾਹਿਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਮਾਨਸਿਕ ਸਿਹਤ ਅਤੇ ਤੰਦਰੁਸਤੀ ’ਤੇ ਕੇਂਦ੍ਰਿਤ ਵਿਆਪਕ ਪਹੁੰਚ ਨਾਲ ਨਸ਼ੇ ਦੀ ਲਾਹਣਤ ਨਾਲ ਨਜਿੱਠਣ ਦੀ ਵਚਨਬੱਧਤਾ ਦੁਹਰਾਈ। ਮਾਹਿਰਾਂ ਦੀ ਇਕੱਤਰਤਾ ਵਾਲੀ ਇਸ ਪਹਿਲਕਦਮੀ ਦਾ ਉਦੇਸ਼ ਮਨੋਵਿਗਿਆਨਕ ਤੰਦਰੁਸਤੀ ਨੂੰ ਵਧਾਉਣ ਅਤੇ ਸੂਬੇ ਵਿੱਚ ਨਸ਼ੇ ਦੇ ਖ਼ਤਰੇ ਨੂੰ ਠੱਲ੍ਹਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਬਣਾਉਣਾ ਸੀ। 

ਮੀਟਿੰਗ ਦੇ ਪਲੈਨਰੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇੱਕ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਬਣਾਉਣ ਨੂੰ ਤਰਜੀਹ ਦੇ ਰਹੀ ਹੈ।


ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਛੁਡਾਊ ਟੀਚੇ ਨੂੰ ਪ੍ਰਾਪਤ ਕਰਨ ਲਈ ਸਮਾਜ ਦੇ ਹਰੇਕ ਵਿਅਕਤੀ ਦੀ ਮਨੋਵਿਗਿਆਨਕ ਤੰਦਰੁਸਤੀ ਜ਼ਰੂਰੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਕੂਲੀ ਬੱਚੇ, ਕਿਸਾਨ, ਹਾਲ ਹੀ ਪ੍ਰਵਾਸ ਕੀਤੇ ਪੰਜਾਬੀਆਂ ਅਤੇ ਮਜ਼ਦੂਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਮਨੋਵਿਗਿਆਨਕ ਤੰਦਰੁਸਤੀ 'ਤੇ ਕੇਂਦ੍ਰਿਤ ਸਲਾਹ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਨਸ਼ਾ ਕਰਨ ਵਾਲੇ ਕਿਸੇ ਵੀ ਰੁਝਾਨ ਨੂੰ ਰੋਕਿਆ ਜਾ ਸਕੇ।

ਨਸ਼ਿਆਂ ਦੀ ਸਪਲਾਈ ਨੂੰ ਕੰਟਰੋਲ ਕਰਨ ਵਿੱਚ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਕਰਨ ਵਾਲੇ ਵਿਅਕਤੀਆਂ ਲਈ ਪੁਨਰਵਾਸ ਉਪਬੰਧਾਂ (ਧਾਰਾ 64-ਏ ਦੇ ਤਹਿਤ) ਦੀ ਵਧੇਰੇ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਪਹੁੰਚ ਦਾ ਉਦੇਸ਼ ਸਮਾਜ ਵਿੱਚ ਉਨ੍ਹਾਂ ਦੇ ਮੁੜ ਏਕੀਕਰਨ ਨੂੰ ਸੁਖਾਲਾ ਬਣਾਉਣਾ ਹੈ।


ਡਾ. ਬਲਬੀਰ ਸਿੰਘ ਨੇ ਧਾਰਮਿਕ ਸੰਗਠਨਾਂ ਨਾਲ ਜੁੜਨ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਸਰਕਾਰ ਇਨ੍ਹਾਂ ਸੰਗਠਨਾਂ ਦੇ ਸਹਿਯੋਗ ਨਾਲ 4-5 ਨਵੇਂ ਪੁਨਰਵਾਸ ਕੇਂਦਰ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਇਸ ਤੋਂ ਇਲਾਵਾ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਿਹਤਰ ਸਲਾਹ ਪ੍ਰਦਾਨ ਕਰਨ ਵਾਸਤੇ 'ਕਮਿਊਨਿਟੀ ਸਹਾਇਤਾ ਸਮੂਹ' ਬਣਾਏ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਹ ਚੁਣੌਤੀਆਂ ਨੂੰ ਦੂਰ ਕਰਨ ਲਈ ਸਮਾਜ ਵੱਲੋਂ ਸਮਰਥਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਕੰਟਰੋਲ ਕਰਨ ਲਈ ਪੇਸ਼ ਕੀਤੀ ਇਹ ਨਵੀਂ ਨੀਤੀ ਨਸ਼ਿਆਂ ਵਿਰੁੱਧ ਜੰਗ ਵਿੱਚ ਪੰਜਾਬ ਨੂੰ ਇੱਕ ਮਸਾਲੀ ਸੂਬੇ ਵਜੋਂ ਸਥਾਪਿਤ ਕਰੇਗੀ।

ਹੁਨਰ ਵਿਕਾਸ ਰਾਹੀਂ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਸਸ਼ਕਤੀਕਰਨ ਕਰਨਾ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹੈ। ਸਿਹਤ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਹਨ ਕਿ ਹਰੇਕ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਹੁਨਰ ਨਾਲ ਲੈਸ ਕਰਕੇ ਅਤੇ ਵੱਖ-ਵੱਖ ਰੋਜ਼ਗਾਰ ਪੈਦਾ ਕਰਨ ਵਾਲੀਆਂ ਯੋਜਨਾਵਾਂ ਰਾਹੀਂ ਉਹਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਕੇਂਦਰਾਂ ਵਿੱਚ ਮੁੜ ਵਸੇਬਾ ਕੀਤਾ ਜਾਣਾ ਚਾਹੀਦਾ ਹੈ। ਇਸ ਪਹੁੰਚ ਦਾ ਉਦੇਸ਼ ਉਨ੍ਹਾਂ ਦੀ ਰਿਕਵਰੀ ਅਤੇ ਸਮਾਜ ਵਿੱਚ ਮੁੜ ਏਕੀਕਰਨ ਲਈ ਸਥਾਈ ਸਹਾਇਤਾ ਪ੍ਰਦਾਨ ਕਰਨਾ ਹੈ।


ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।

ਇਸ ਸਬੰਧੀ ਮਾਨਸਿਕ ਸਿਹਤ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਚਾਰ ਪੈਨਲ ਚਰਚਾਵਾਂ ਕੀਤੀਆਂ ਗਈਆਂ, ਜਿਸ ਵਿੱਚ ਪੰਜਾਬ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ: ਕੀ ਸਾਨੂੰ ਸੁਧਾਰ ਕਰਨ ਦੀ ਲੋੜ ਹੈ?, ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਇਲਾਜ ਦੇ ਹਿੱਸੇ ਵਜੋਂ ਹੁਨਰ ਵਿਕਾਸ, ਪੰਜਾਬ ਮਾਨਸਿਕ ਸਿਹਤ ਨੀਤੀ (ਖਰੜੇ 'ਤੇ ਚਰਚਾ) ਅਤੇ ਤਣਾਅ ਪ੍ਰਬੰਧਨ ਅਤੇ ਖੁਦਕੁਸ਼ੀ ਰੋਕਥਾਮ ਸ਼ਾਮਲ ਹਨ।


ਇਸ ਮੀਟਿੰਗ ਵਿੱਚ ਪ੍ਰੋਜੈਕਟ ਡਾਇਰੈਕਟਰ ਪੀਐਸਏਸੀਐਸ ਵਰਿੰਦਰ ਕੁਮਾਰ ਸ਼ਰਮਾ, ਐਮਡੀ ਐਨਐਚਐਮ ਘਨਸ਼ਿਆਮ ਥੋਰੀ, ਏਡੀਜੀਪੀ ਨੀਲਾਭ ਕਿਸ਼ੋਰ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ, ਪੀਜੀਆਈ ਦੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸੀਸ ਬਾਸੂ, ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟਰ ਡਾ. ਹਿਤਿੰਦਰ ਕੌਰ, ਡਾਇਰੈਕਟਰ (ਈਐਸਆਈ) ਡਾ. ਜਸਪ੍ਰੀਤ ਕੌਰ, ਡਾਇਰੈਕਟਰ ਮੈਡੀਕਲ ਸਿੱਖਿਆ ਡਾ. ਅਵਨੀਤ ਕੁਮਾਰ, ਏਪੀਡੀ ਡਾ. ਬੌਬੀ ਗੁਲਾਟੀ, ਏਡੀ (ਮਾਨਸਿਕ ਸਿਹਤ) ਡਾ. ਸੰਦੀਪ ਭੋਲਾ, ਐਡਵੋਕੇਟ ਜਸਤੇਜ ਸਿੰਘ (ਏਜੀ ਪੰਜਾਬ ਦੇ ਪ੍ਰਤੀਨਿਧੀ), ਕਰਨਲ ਰਾਜਿੰਦਰ ਸਿੰਘ (ਪ੍ਰਤੀਨਿਧੀ ਬਾਰੂ ਸਾਹਿਬ ਧਾਰਮਿਕ ਸੰਗਠਨ), ਨਾਰਕੋਟਿਕਸ ਅਨਾਮਿਸ ਦੇ ਨੁਮਾਇੰਦੇ ਅਤੇ ਐਸੋਸੀਏਸ਼ਨ ਆਫ਼ ਸਾਈਕਿਆਟ੍ਰਿਸਟਸ ਦੇ ਨੁਮਾਇੰਦੇ ਵੀ ਮੌਜੂਦ ਸਨ।

DR BALBIR SINGH BRAINSTORMS WITH EXPERTS TO FORMULATE MENTAL HEALTH POLICY

*•Punjab to be a model state in controlling drug abuse, says Health Minister*

*• Punjab to create an effective strategy to enhance psychological well-being and ultimately eliminate the menace of addiction*


Chandigarh, February 19: 

To combat the menace of drug addiction in the state, Punjab Health and Family Welfare Minister Dr Balbir Singh, on Wednesday, brainstormed with experts to formulate a comprehensive Mental Health Policy in the state. 

Chairing the experts' meeting on "Punjab's Journey to Wellness: With Psychological Well-Being", Dr Balbir Singh highlighted the Chief Minister Bhagwant Singh Mann led Punjab government's commitment to tackling the drug abuse with a comprehensive approach that focuses on mental health and wellness. By gathering experts, the initiative aims to create effective strategies to enhance psychological well-being and ultimately eliminate the menace of addiction in the state.

Addressing the plenary session of the meeting, Dr Balbir Singh stated that the Punjab government, under the leadership of Chief Minister Bhagwant Singh Mann, is prioritising the formulation of a multi-pronged and multi-disciplinary approach to effectively tackle the menace of drug abuse.

Dr Balbir Singh emphasised that the psychological well-being of every individual in society is essential for achieving the goal of drug de-addiction. He highlighted that all sections of society, including school children, farmers, recent deportees, and labourers, will receive counselling focused on psychological well-being to prevent any future tendencies toward drug abuse.

While appreciating the efforts of the Punjab Police in controlling the supply of drugs, Dr Balbir Singh urged for the more frequent utilisation of rehabilitation provisions (under section 64-A) for drug users arrested by the police. This approach aims to facilitate their reintegration into society.


Dr Balbir Singh vowed to engage with religious organisations, stating, "the government plans to open 4-5 new rehabilitation centres in cooperation with these organisations. Additionally, 'Community Support Groups' will be established to provide better counselling for the youth and their families," he added.


The Health Minister also emphasised the importance of reducing the stigma associated with drug abuse, stating that drug users should be approached with sympathy and that they need society's support to overcome their challenges. He insisted that the new policy introduced by the Punjab government to control drug abuse will undoubtedly position Punjab as a torchbearer state in the fight against this issue.


Empowerment of drug users through skill development is a key focus of the government. The Minister directed that every drug user should be rehabilitated in the centres by equipping them with skills and connecting them to employment opportunities through various employment generation schemes. This approach aims to provide sustainable support for their recovery and reintegration into society.

Principal Secretary Health, Kumar Rahul assured the Health Minister to implement the health policies of the government in letter and spirit.

Four panel discussions on De-addiction programs in Punjab: Do we need to improvise?, Skill Development as part of mental health and de-addiction treatment, Punjab Mental Health Policy (Discussion on draft) and on stress management and suicide prevention , were held to deliberate on the concerned mental health issues.

Project Director PSACS Varinder Kumar Sharma, MD NHM Ghanshyam Thori, ADGP Nilabh Kishore, Member Punjab Development Commission Anurag Kundu, , Professor AIIMS Delhi Dr. Atul Ambekar, Professor and Head Deptt. of Psychiatry PGI Dr. Debasis Basu, Director Health and Family Welfare Dr.Hitinder Kaur, Director (ESI) Dr. Jaspreet Kaur, Director Medical Education Dr Avneet Kumar, APD Dr Bobby Gulati,AD (Mental Health) Dr Sandeep Bhola, Advocate Jastej Singh ( representative AG Punjab) , Col. Rajinder Singh (Representative Baru Sahib religious organization) , representatives of Narcotics Anonymous and representatives of Association of Psychiatrists were also present in the meeting.